ਅਸੀਂ ਤੁਹਾਡੀ ਭਾਸ਼ਾ ਬੋਲਣ ਲਈ ਵਚਨਬੱਧ ਹਾਂ

ਅਸੀਂ ਅਜਿਹੀਆਂ ਬੈਂਕਿੰਗ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ ਜਿਹਨਾਂ ਵਿੱਚ ਹਰ ਚੀਜ਼ ਸ਼ਾਮਲ ਹੁੰਦੀ ਹੈ ਅਤੇ ਜੋ ਸਾਰਿਆਂ ਦੀ ਪਹੁੰਚ ਵਿੱਚ ਹੁੰਦੀਆਂ ਹਨ, ਅਤੇ ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਸਾਨੂੰ ਵੱਖੋ-ਵੱਖਰੇ ਪਿਛੋਕੜ ਵਾਲੇ ਗਾਹਕਾਂ ਨੂੰ ਸਾਡੀਆਂ ਸੇਵਾਵਾਂ ਪ੍ਰਦਾਨ ਕਰਨ ਦਾ ਮੌਕਾ ਮਿਲਿਆ ਹੈ।

ਅਸੀਂ ਜਾਣਦੇ ਹਾਂ ਕਿ ਸਾਡੇ ਬਹੁਤ ਸਾਰੇ ਗਾਹਕ ਅੰਗਰੇਜ਼ੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਸਾਡੇ ਨਾਲ ਗੱਲ ਕਰਨਾ ਪਸੰਦ ਕਰਦੇ ਹਨ। ਜੇ ਤੁਸੀਂ ਸਾਡੇ ਨਾਲ ਕਿਸੇ ਹੋਰ ਭਾਸ਼ਾ ਵਿੱਚ ਗੱਲ ਕਰਨਾ ਚਾਹੁੰਦੇ ਹੋ ਤਾਂ ਅਸੀਂ ਬੈਕਿੰਗ ਸਬੰਧੀ ਤੁਹਾਡੇ ਸਵਾਲਾਂ ਦਾ ਜਵਾਬ ਦੇਣ ਲਈ ਇੱਕ ਦੁਭਾਸ਼ੀਏ ਦਾ ਇੰਤਜ਼ਾਮ ਕਰ ਸਕਦੇ ਹਾਂ, ਇਹ ਦੁਭਾਸ਼ੀਏ ਦੀ ਉਪਲਬਧਤਾ ‘ਤੇ ਨਿਰਭਰ ਕਰਦਾ ਹੈ। ਸਾਡੇ ਦੁਭਾਸ਼ੀਏ ਅਨੇਕਾਂ ਭਾਸ਼ਾਵਾਂ ਵਿੱਚ ਮਾਹਰ ਹਨ, ਇਸ ਲਈ ਅਗਲੀ ਵਾਰ ਜਦੋਂ ਤੁਸੀਂ ਕਾਲ ਕਰੋ ਤਾਂ ਆਪਣੇ ਬੈਂਕਰ ਤੋਂ ਉਸ ਸੇਵਾ ਬਾਰੇ ਪੁੱਛੋ।

Important information